May 23, 2024 13:48:14

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ 

Sep7,2023 | Surinder Dalla | Chandigarh

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ  ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇਣ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਜੀਅ-ਜਾਨ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਅਧਿਆਪਕਾਂ ਦਾ ਵੀ ਸਨਮਾਨ ਹੋਣਾ ਜ਼ਰੂਰੀ ਹੈ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਟੀਚਰ ਆਫ਼ ਦਿ ਟੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿੱਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ। 
ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਰ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿੱਤਾ ਜਾਵੇਗਾ।

 

School-Education-Minister-Harjot-Singh-Bains-Ordered-To-Start-Teacher-Of-The-Week-Campaign


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead