July 27, 2024 16:47:57

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ

Sep10,2023 | Surinder Dalla | Chandigarh

ਮੁਕਤਸਰ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਨਾਲ ਸਬੰਧਤ ਹੈ ਗੁਰਜੀਤ ਸਿੰਘ

ਲੋਕਾਂ ਦੀ ਸੇਵਾ ਕਰਕੇ ਮਿਲਦਾ ਹੈ ਰੂਹ ਨੂੰ ਸਕੂਨ: ਡਾ.ਬਲਜੀਤ ਕੌਰ


ਚੰਡੀਗੜ੍ਹ, 9 ਸਤੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ।   

ਉਨ੍ਹਾਂ ਕਿਹਾ ਕਿ ਇਹ ਲੋਕ  ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ।

ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।

Cabinet-Minister-Dr-Baljit-Kaur-Successfully-Operated-On-The-Right-Eye-Of-Mentally-Challenged-Patient-Gurjit-Singh


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead