ਡਾਕਟਰ ਸਵੀਰਾ ਪ੍ਰਕਾਸ਼ ਪਾਕਿਸਤਾਨ ਦੀਆਂ ਆਮ ਚੋਣਾਂ ਵਿੱਚ ਪਹਿਲੀ ਹਿੰਦੂ ਮਹਿਲਾ ਉਮੀਦਵਾਰ
December 27, 2023
-

Surinder Dalla /

ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਪਾਕਿਸਤਾਨ ਦੀਆਂ ਆਮ ਚੋਣਾਂ ਵਿੱਚ ਹਿੰਦੂ ਔਰਤ ਡਾਕਟਰ ਸਵੀਰਾ ਪ੍ਰਕਾਸ਼ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। 16ਵੀਂ ਨੈਸ਼ਨਲ ਅਸੈਂਬਲੀ ਦੀਆਂ ਚੋਣਾਂ ਅਗਲੇ ਸਾਲ 8 ਫਰਵਰੀ ਨੂੰ ਹੋਣੀਆਂ ਹਨ। ਡਾਨ ਅਖਬਾਰ ਦੀ ਰਿਪੋਰਟ ਮੁਤਾਬਕ ਪੀਪੀਪੀ ਨੇ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲ੍ਹੇ ਤੋਂ ਘੱਟ ਗਿਣਤੀ ਭਾਈਚਾਰੇ ਦੀ ਪਹਿਲੀ ਮਹਿਲਾ ਉਮੀਦਵਾਰ ਡਾ: ਸਵੀਰਾ ਪ੍ਰਕਾਸ਼ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਸਵੀਰਾ ਪ੍ਰਕਾਸ਼ ਨੇ 2022 ਵਿੱਚ ਐਬਟਾਬਾਦ ਇੰਟਰਨੈਸ਼ਨਲ ਮੈਡੀਕਲ ਕਾਲਜ ਤੋਂ ਐਮਬੀਬੀਐਸ ਪੂਰੀ ਕੀਤੀ। ਉਸ ਦੇ ਡਾਕਟਰ ਪਿਤਾ ਓਮ ਪ੍ਰਕਾਸ਼ ਹਾਲ ਹੀ ਵਿੱਚ ਸੇਵਾਮੁਕਤ ਹੋਏ ਹਨ। ਉਹ ਪਿਛਲੇ 35 ਸਾਲਾਂ ਤੋਂ ਪਾਰਟੀ ਦੇ ਸਰਗਰਮ ਮੈਂਬਰ ਸਨ।


Recommended Posts