May 23, 2024 15:04:39

ਰਾਹੁਲ ਗਾਂਧੀ ਦੀ ਸਜ਼ਾ 'ਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣਾ ਇਕ ਇਤਿਹਾਸਕ ਫੈਸਲਾ: ਪਵਨ ਦੀਵਾਨ

Aug9,2023 | Bureau | Ludhiana

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਲਾਰਜ ਉਦਯੋਗਿਕ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਸਜ਼ਾ ’ਤੇ ਰੋਕ ਲਾਉਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਇਹ ਇਕ ਵਾਰ ਫਿਰ ਸਾਬਤ ਹੋ ਗਿਆ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਦੀਵਾਨ ਨੇ ਕਿਹਾ ਕਿ ਸੱਚਾਈ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ।  ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ ਅਤੇ ਭਰੋਸਾ ਹੋਰ ਵੀ ਵਧਿਆ ਹੈ। ਜਿਸ ਤਰ੍ਹਾਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼ ਰਚੀ ਗਈ ਸੀ, ਉਸ ਨੂੰ ਪੂਰੇ ਦੇਸ਼ ਨੇ ਦੇਖਿਆ ਹੈ।  ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਨੂੰ ਸਿਆਸਤ ਤੋਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਅਦਾਲਤ ਨੇ ਸੱਚ ਦੀ ਜਿੱਤ ਦਾ ਦਰਵਾਜ਼ਾ ਖੋਲ੍ਹ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ 10 ਸਾਲਾਂ ਵਿੱਚ ਜਿਸ ਤਰ੍ਹਾਂ ਸਿਆਸੀ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਉਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ, ਜਿਸ ਨਾਲ ਹਰ ਵਿਅਕਤੀ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਮੁੱਚੀ ਕਾਂਗਰਸ ਜਨਨਾਇਕ ਰਾਹੁਲ ਗਾਂਧੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

Supreme-Court-Stay-On-Rahul-Gandhi-s-Sentence-Is-A-Historic-Decision-Pawan-Diwan


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead