ਅੰਮ੍ਰਿਤਸਰ-
ਬਠਿੰਡਾ ਦੇ ਪਰਸਰਾਮ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਦਿਆਰਥੀਆਂ ਦੇ ਕੜੇ ਉਤਾਰਨ ਦਾ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਧਰਮ ਪ੍ਰਚਾਰ ਕੇਂਦਰ ਤਲਵੰਡੀ ਸਾਬੋ ਦੇ ਇੰਚਾਰਜ ਸ. ਜਗਪਾਲ ਸਿੰਘ, ਪ੍ਰਚਾਰਕ ਭਾਈ ਨਿਰਭੈ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਹਰਦੀਪ ਸਿੰਘ ਨੂੰ ਸਥਾਨਕ ਸਕੂਲ ਵਿਖੇ ਜਾ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਕਿਉਂਕਿ ਜਦੋਂ ਵੀ ਕਕਾਰਾਂ ਨਾਲ ਸਬੰਧਤ ਕੋਈ ਅਜਿਹਾ ਮਾਮਲਾ ਆਉਂਦਾ ਹੈ ਤਾਂ ਸੰਗਤਾਂ ਅੰਦਰ ਰੋਸ ਫੈਲਣਾ ਕੁਦਰਤੀ ਹੈ। ਬਠਿੰਡਾ ਦੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਕੜੇ ਉਤਾਰਨ ਦੀ ਸੰਜੀਦਗੀ ਨੂੰ ਦੇਖਦਿਆਂ ਰਿਪੋਰਟ ਲਈ ਜਾ ਰਹੀ ਹੈ
The-Case-Of-Students-Being-Restrained-Sgpc-Sent-An-Investigation-Team
Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Surinder Dalla (Editor)