ਪੰਜਾਬ ਵਿੱਚ ਅੱਜ ‘ਸਿਹਤ ਕ੍ਰਾਂਤੀ’ ਦੇ ਇਤਿਹਾਸਕ ਦਿਨ ਦਾ ਆਗਾਜ਼ ਹੋਇਆ : ਮੁੱਖ ਮੰਤਰੀ
ਪੰਜਾਬ ਵਿੱਚ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਜਾਰੀ ਕੀਤੇ 550 ਕਰੋੜ ਰੁਪਏ
ਝੋਨੇ ਦੇ ਅਗਲੇ ਸੀਜ਼ਨ ਤੱਕ 70-80 ਫੀਸਦ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਯਕੀਨੀ ਬਣਾਈ ਜਾਵੇਗੀ
ਪਹਿਲਾਂ ਉਦਯੋਗਾਂ ਵਿੱਚ ਮੰਗਿਆ ਜਾਂਦਾ ਸੀ ਹਿੱਸਾ ਤੇ ਹੁਣ ਪੰਜਾਬ ਦੇ ਅਧਿਕਾਰ ਰਹਿਣਗੇ ਸੁਰੱਖਿਅਤ : ਮੁੱਖ ਮੰਤਰੀ
ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੀ ਨਵੀਂ ਨੀਤੀ ਦਾ ਹੋਵੇਗਾ ਆਗਾਜ਼
ਅਸੀਂ ਪੰਜਾਬ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਤੋਂ ਬੀਜੇ ਕੰਡੇ ਸਾਫ਼ ਕਰ ਰਹੇ ਹਾਂ
650 ਤੋਂ ਵੱਧ ਆਮ ਆਦਮੀ ਕਲੀਨਿਕ ਕਰ ਰਹੇ ਹਨ ਸਫ਼ਲਤਾਪੂਰਵਕ ਕੰਮ , ਹੁਣ ਸਰਕਾਰੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ
ਪੰਜਾਬ ਵਿੱਚ ਗਰੀਬਾਂ ਲਈ ਸਿਹਤ, ਸਿੱਖਿਆ ਅਤੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਲੋਕਾਂ ਨੂੰ ਘਰ –ਘਰ ਸੇਵਾਵਾਂ ਉਪਲਬਧ ਕਰਾਉਣ ਦੀ ਹੋਵੇਗੀ ਸ਼ੁਰੂਆਤ, ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਸਿਆਸੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ।
ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਦਿਨ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਆਗਾਜ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ (ਮੁੱਖ ਮੰਤਰੀ) ਨੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੀ ਗਾਰੰਟੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ , ਜਦੋਂ ਤੋਂ ਉਹਨਾਂ ਨੇ ਅਹੁਦਾ ਸੰਭਾਲਿਆ ਹੈ, ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ 88 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਅਤੇ ਜ਼ੀਰੋ ਬਿਜਲੀ ਦੇ ਬਿੱਲ ਪ੍ਰਾਪਤ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਉਪਲਬਧ ਕਰਵਾਈ ਜਾ ਰਹੀ ਹੈ।
ਸੂਬੇ ਦੇ ਆਖਰੀ ਖੇਤ ਤੱਕ ਨਹਿਰੀ ਪਾਣੀ ਰਾਹੀਂ ਸਿੰਚਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਤੇ ਸੁਹਿਰਦ ਯਤਨਾਂ ਸਦਕਾ ਜ਼ਿਲ੍ਹਾ ਫਾਜ਼ਿਲਕਾ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਵਿੱਚ ਹੁਣ ਪਾਣੀ ਪਹੁੰਚਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੱਡੇ ਪੱਧਰ ’ਤੇ ਤਰੱਦਦ ਕਰ ਰਹੀ ਹੈ । ਪਰ ਮੌਜੂਦਾ ਸਮੇਂ ਵਿੱਚ ਪੰਜਾਬ ਆਪਣੇ ਨਹਿਰੀ ਪਾਣੀ ਦਾ ਮਹਿਜ਼ 33 -34ਫੀਸਦ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਫੀਸਦ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਅਗਲੇ ਝੋਨੇ ਦੇ ਸੀਜ਼ਨ ਤੱਕ 70-80ਫੀਸਦ ਖੇਤਾਂ ਨੂੰ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਸਹੂਲਤ ਪ੍ਰਾਪਤ ਹੋ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਮਹਿਜ਼ 18 ਮਹੀਨਿਆਂ ਦੌਰਾਨ, ਹੁਣ ਤੱਕ 36521 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਸਿਰਫ ਯੋਗਤਾ ਅਤੇ ਪਾਰਦਰਸ਼ਤਾ ਦੇ ਅਧਾਰ ’ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ‘ਸਰਕਾਰ ਸਨਅਤਕਾਰ ਮਿਲਣੀਆਂ’ ਵੀ ਕਰਵਾਈਆਂ ਹਨ । ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਸਫ਼ਲਤਾ ਤੋਂ ਡਰਦੇ ਸਨ ਕਿਉਂਕਿ ਪਹਿਲੇ ਸ਼ਾਸਕ ਉੱਦਮਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਖਾਸ ਕਰਕੇ ਕਾਮਯਾਬ ਉਦਯੋਗਪਤੀਆਂ ਨੂੰ ਬਹੁਤ ਲੁੱਟਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਟਰਾਂਸਪੋਰਟ, ਉਦਯੋਗ ਜਾਂ ਕਿਸੇ ਕਾਰੋਬਾਰ ਵਿੱਚ ਹਿੱਸਾ ਨਹੀਂ ਪਾਵਾਂਗੇ ਪਰ ਲੋਕਾਂ ਦੇ ਦੁੱਖ-ਸੁੱਖ ਦੇ ਸਾਂਝੀ ਜ਼ਰੂਰ ਬਣਾਂਗੇ। ਉਨ੍ਹਾਂ ਕਿਹਾ ਕਿ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਸਮਰਪਿਤ ਕੀਤਾ ਗਿਆ ਹੈ ਜੋ ਕਿ ‘ਆਮ ਆਦਮੀ ਕਲੀਨਿਕ’ ਦੀ ਕਾਮਯਾਬੀ ਤੋਂ ਬਾਅਦ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਗਲੇਰਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬਧ ਹੋਣਗੀਆਂ, ਜਿਸ ਲਈ ਇਨ੍ਹਾਂ ਦੀ ਮੁਕੰਮਲ ਰੂਪ ਰੇਖਾ ਤਿਆਰ ਕਰ ਲਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਸਦਕਾ ਨੌਜਵਾਨਾਂ ਲਈ 2.89 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈਜ਼. ਰਜਿਸਟਰਡ ਕੀਤੇ ਗਏ ਹਨ ਜੋ ਦੇਸ਼ ਭਰ ਵਿੱਚ ਹੁਣ ਤੱਕ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੌਜਵਾਨਾਂ ਨੂੰ ਪੇਂਡੂ ਖੇਤਰਾਂ ਤੋਂ ਸ਼ਹਿਰਾਂ ਵੱਲ ਜਾਣ ਲਈ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ 2000-3000 ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਹ ਪਾਰਟੀਆਂ ਇੱਕੋ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ
Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Surinder Dalla (Editor)