July 27, 2024 15:14:01

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 94 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

Dec2,2023 | Surinder Dalla |

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 94 ਅਧੀਨ ਗੁਰਦੁਆਰਾ ਗੁਰੂਸਾਗਰ ਦੇ ਸਾਹਮਣੇ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
 
ਵਿਧਾਇਕ ਬੱਗਾ ਨੇ ਦੱਸਿਆ ਕਿ ਬੀਤੇ 15 ਸਾਲਾਂ ਤੋਂ ਇਨ੍ਹਾਂ ਗਲੀਆਂ ਦੀ ਕਿਸੇ ਨੇ ਸਾਰ ਨਹੀ ਲਈ ਅਤੇ ਹੁਣ ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਟੁੱਟੀਆਂ ਭੱਜੀਆਂ ਸੜ੍ਹਕਾਂ 'ਤੇ ਠੋਕਰਾਂ ਖਾ-ਖਾ ਆਪਣਾ ਪੈਂਡਾ ਤੈਅ ਕਰਦੇ ਆ ਰਹੇ ਹਨ।
 
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਸਰਕਾਰ ਵੱਲੋ ਇਲਾਕਾ ਨਿਵਾਸੀਆਂ ਤੋਂ ਪਾਸਾ ਵੱਟਣ ਕਰਕੇ ਇਹ ਪ੍ਰਾਜੈਕਟ ਲਟਕਦਾ ਆ ਰਿਹਾ ਸੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਬਿਜਲੀ, ਪਾਣੀ, ਸੀਵਰੇਜ਼, ਆਮ ਆਦਮੀ ਕਲੀਨਿਕ, ਰੋਜ਼ਗਾਰ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹਨ।

-94-


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead