March 4, 2024 20:33:32

ਪੰਜਾਬੀ ਖਿਡਾਰੀ ਬਾਸਕਟਬਾਲ ਖੇਡ 'ਚ ਨਵੀਂ ਸਫਲਤਾ ਦੀ ਕਹਾਣੀ ਲਿਖਣਗੇ - ਗੁਰਮੀਤ ਸਿੰਘ ਮੀਤ ਹੇਅਰ

Dec4,2023 | Surinder Dalla |

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ 73ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਵਿੱਚ ਰਾਸ਼ਟਰੀ ਪੱਧਰ ਦਾ ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬੀ ਖਿਡਾਰੀਆਂ ਦਾ ਆਤਮਵਿਸ਼ਵਾਸ ਵਧੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਤਿਭਾ ਨਾਲ ਭਰਪੂਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀ ਅਮੀਰ ਖੇਡ ਵਿਰਾਸਤ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬੀ ਖਿਡਾਰੀ ਬਾਸਕਟਬਾਲ ਖੇਡ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖਣਗੇ ਜਿਸਦੇ ਤਹਿਤ ਸੂਬਾ ਸਰਕਾਰ ਉਚਿਤ ਸਿਖਲਾਈ ਅਤੇ ਤਿਆਰੀ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਨੈਸ਼ਨਲ ਬਾਸਕਟਬਾਲ ਅਕੈਡਮੀ ਨੂੰ ਪੰਜਾਬ ਵਿੱਚ ਬਾਸਕਟਬਾਲ ਅਕੈਡਮੀ ਅਤੇ ਕੋਚ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ ਤਾਂ ਜੋ ਸਾਡੇ ਉਭਰਦੇ ਬਾਸਕਟਬਾਲ ਖਿਡਾਰੀ ਅੰਤਰਰਾਸ਼ਟਰੀ ਬਾਸਕਟਬਾਲ ਮੁਕਾਬਲਿਆਂ ਵਿੱਚ ਵੀ ਚਮਕ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਅਤੇ ਮੌਕੇ ਸਾਡੇ ਖਿਡਾਰੀਆਂ ਨੂੰ ਲੋੜੀਂਦਾ ਪਲੇਟਫਾਰਮ ਪ੍ਰਦਾਨ ਕਰਨਗੇ।

ਇਸ ਤੋਂ ਪਹਿਲਾਂ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਚਾਹਲ, ਪ੍ਰਬੰਧਕੀ ਕਮੇਟੀ ਦੇ ਸਕੱਤਰ ਰੁਪਿੰਦਰ ਸਿੰਘ ਵਲੋਂ ਖੇਡ ਮੰਤਰੀ ਦਾ ਸਮਾਗਮ ਵਿੱਚ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ।

-


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead