July 27, 2024 14:51:24

ਬਾਬਾ ਨਾਮਦੇਵ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੂੰ ਭਵਨ ਰਕਬਾ ਵਿਖੇ ਪ੍ਰਧਾਨ ਸ੍ਰੀ ਬਾਵਾ ਵੱਲੋਂ ਸਨਮਾਨਿਤ ਕੀਤਾ ਗਿਆ

Dec5,2023 | Surinder Dalla |

ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਭਵਨ ਰਕਬਾ, ਮੁਲਾਂਪੁਰ ਜਿਲ੍ਹਾ ਲੁਧਿਆਣਾ ਵਿਖੇ ਇੱਕ ਸੰਖੇਪ ਸਮਾਗਮ ਫਾਊਂਡੇਸ਼ਨ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਰਪ੍ਰਸਤ ਸਰਦਾਰ ਇਕਬਾਲ ਸਿੰਘ ਗਿੱਲ ਸਾਬਕਾ ਆਈ ਜੀ ਪੰਜਾਬ ਪੁਲਿਸ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਮੁੱਖ ਤੌਰ ਤੇ ਪਹੁੰਚੇ ਬਾਬਾ ਨਾਮਦੇਵ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੂੰ ਉਨ੍ਹਾਂ ਦੀਆਂ ਸਮਾਜਕ ਬਿਹਤਰੀ ਲਈ ਕੀਤੀਆਂ ਜਾਂਦੀਆਂ ਵੱਡਮੁੱਲੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪੰਜਾਬ ਇਕਾਈ ਦੇ ਪ੍ਰਧਾਨ ਸਰਦਾਰ ਕਰਨੈਲ ਸਿੰਘ ਗਿੱਲ, ਜਰਨਲ ਸਕੱਤਰ ਸਰਦਾਰ ਜਸਵੰਤ ਸਿੰਘ ਛਾਪਾ, ਸਰਦਾਰ ਪਰਮਿੰਦਰ ਸਿੰਘ ਕੈਲਪੁਰ ਅਤੇ ਫਾਊਂਡੇਸ਼ਨ ਦੀ ਮਹਿਲਾ ਵਿੰਗ ਦੇ ਪ੍ਰਧਾਨ ਬੀਬੀ ਗੁਰਮੀਤ ਕੌਰ ਆਹਲੂਵਾਲੀਆ ਵੀ ਹਾਜ਼ਰ ਸਨ। ਸਮਾਗਮ ਵਿੱਚ ਪਰਵਾਸੀ ਭਾਰਤੀ ਅਵਤਾਰ ਸਿੰਘ ਸਹੋਲੀ, ਸਮਾਜ ਸੇਵੀ ਰਾਜੀਵ ਕੁਮਾਰ ਸ਼ਰਮਾ ਤੇ ਟੀਵੀ ਕਲਾਕਾਰ ਪਰਮਜੀਤ ਕੌਰ ਧੰਜਲ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਬਾਬਾ ਨਾਮਦੇਵ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ  ਸ਼ਬਦ ਪ੍ਰਕਾਸ਼ ਅਜਾਇਬ ਘਰ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਣੀਕਾਰਾਂ, ਮਹਾਨ ਗੁਰੂਆਂ, ਭਗਤਾਂ ਤੇ ਭੱਟਾਂ ਬਾਰੇ ਅਮੁੱਲ ਜਾਣਕਾਰੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਸਮੇਂ ਉਨ੍ਹਾਂ ਦੇ 4 ਸਾਲ ਦੇ ਸਪੁੱਤਰ ਬਾਬਾ ਅਜੈ ਸਿੰਘ ਜਿਨ੍ਹਾਂ ਦਾ ਕਲੇਜਾ ਕੱਢ ਕੇ ਬਾਬਾ ਜੀ ਦੇ ਮੂੰਹ ਵਿੱਚ ਪਾਇਆ ਗਿਆ ਸੀ ਦੇ ਇਥੇ ਲੱਗੇ ਬੁੱਤ ਦੇ ਦਰਸ਼ਨ ਕਰਕੇ ਬਹੁਤ ਗੌਰਵ ਮਹਿਸੂਸ ਹੋਇਆ ਹੈ। ਹੋਰਨਾਂ ਤੋਂ ਇਲਾਵਾ ਨੋਜਵਾਨ ਆਗੂ ਸ੍ਰੀ ਨਕੁੱਲ ਕੁਮਾਰ ਸ਼ਰਮਾ, ਰਾਜਦੀਪ ਸਿੰਘ ਗਰਚਾ, ਪਰਵਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।

-


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead