ਪੀ.ਏ.ਯੂ. ਨੇ ਕਿਸਾਨ ਬੀਬੀਆਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ
Dec7,2023
| Surinder Dalla |
ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਿਸਾਨ ਕਲੱਬ (ਲੇਡਿਜ ਵਿੰਗ) ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ| ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ ਵਿੰਗ) ਦੇ ਕੋਆਰਡੀਨੇਟਰ ਡਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 42 ਕਿਸਾਨ ਬੀਬੀਆਂ ਨੇ ਭਾਗ ਲਿਆ| ਉਹਨਾਂ ਦੱਸਿਆ ਕਿ ਇਸ ਮੌਕੇ ਤੇ ਡਾ. ਉਰਮਿਲਾ ਗੁਪਤਾ, ਮੁਖੀ, ਮਾਈਕਰੋਬਾਇਓਲੋਜੀ ਵਿਭਾਗ ਨੇ ਬਾਇਓ-ਐਨਜਾਈਮ ਦੀ ਸਫਾਈ ਏਜੈਂਟ ਦੇ ਤੌਰ ਤੇ ਵਰਤੋਂ ਬਾਰੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ ਅਤੇ ਡਾ. ਨੀਰਜਾ ਸਿੰਗਲਾ, ਭੋਜਨ ਅਤੇ ਪੋਸਣ ਵਿਭਾਗ ਨੇ ਮੌਸਮੀ ਸਬਜੀਆਂ ਦੀ ਵਰਤੋਂ ਕਰਕੇ ਪੋਸ਼ਟਿਕ ਸੂਪ ਤਿਆਰ ਕਰਨ ਬਾਰੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ|
ਇਸ ਮੌਕੇ ਤੇ ਡਾ. ਪ੍ਰੇਰਣਾ ਕਪਿਲਾ ਨੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ| ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੀਆਂ ਕਿਸਾਨ ਬੀਬੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ|
-